June 20, 2025

ਲੰਮੇ ਅਰਸੇ ਤੋਂ ਸੇਵਾਵਾਂ ਦੇ ਰਹੇ ਇੰਨਲਿਸਟਮੈਂਟ/ਆਉਟਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਸਰਕਾਰ – ਵਰਿੰਦਰ ਮੋਮੀ

12 ਅਗਸਤ ਫਿਰੋਜ਼ਪੁਰ(ਦ ਪੰਜਾਬ ਰਿਪੋਰਟ, ਕ੍ਰਿਸ਼ਨ ਜੈਨ) :- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਪੇਂਡੂ ਵਾਟਰ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਉਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਸੀਵਰਮੈਨ, ਸੇਵਾਦਾਰ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ‘ਤੇ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਕੰਟਰੈਕਟ ਤਹਿਤ ਸਬੰਧਤ ਵਿਭਾਗ ਵਿਚ ਸ਼ਾਮਿਲ ਕਰਨ ਲਈ ਮੁੱਖ ਇੰਜੀਨੀਅਰ, ਜਸਸ ਵਿਭਾਗ, ਪਟਿਆਲਾ ਜੀ ਦੇ ਪੱਤਰ ਨੰਬਰ ਜਸਸ/ਅਨਗ(7) 39 ਮਿਤੀ 11-01-2018 ਰਾਹੀ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਨਾ, ਇੰਨਲਿਸਟਮੈਂਟ ਕਾਮਿਆਂ ’ਤੇ ਈ.ਪੀ.ਐਫ. ਅਤੇ ਈ.ਐਸ.ਆਈ. ਲਾਗੂ ਕਰਨਾ, ਲੇਬਰ ਕਾਨੂੰਨ ਤਹਿਤ ਵਧੀਆਂ ਉਜਰਤਾਂ ਦਾ ਏਰੀਅਰ ਦੇਣਾ, ਘੱਟੋ ਘੱਟ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਮੁਤਾਬਿਕ ਤਨਖਾਹ ਵਧਾਉਣਾ, ਕਾਮਿਆਂ ਨੂੰ ਹਰੇਕ ਮਹੀਨੇ ਦੀ 7 ਤਰੀਖ ਤੱਕ ਤਨਖਾਹਾਂ ਦੇਣਾ, ਜਲ ਘਰਾਂ ਨੂੰ ਚਲਾਉਣ ਲਈ 24 ਘੰਟੇ ਡਿਊਟੀ ਲੈਣ ਦੀ ਬਜਾਏ ਹਰ ਵਰਕਰ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰਨਾ, ਇੰਨਲਿਸਟਮੈਂਟ /ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨਾ, ਇੰਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਕਾਨੂੰਨ ਬਣਾਉਣਾ, ਆਦਿ ਜਥੇਬੰਦੀ ਦੇ ‘ਮੰਗ ਪੱਤਰ’ ਵਿਚ ਦਰਜ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਵਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਮਿਤੀ 30 ਅਗਸਤ ਨੂੰ ਜਸਸ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਸ਼ਹਿਰ ਹੁਸ਼ਿਆਰਪੁਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੂਰਅਮਨ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਮੀਡੀਆ ਨੂੰ ਪ੍ਰੈਸ ਬਿਆਨ ਰਾਹੀ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਸ ਵਿਭਾਗ ਚ ਇਨਲਿਸਟਮੈਂਟ/ਆਉਟਸੋਰਸ ਅਧੀਨ ਫੀਲਡ ਅਤੇ ਦਫਤਰਾਂ ’ਚ ਵੱਖ ਵੱਖ ਪੋਸਟਾਂ ’ਤੇ ਪਿਛਲੇ 10-15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਹਨ। ਪੇਂਡੂ ਜਲ ਸਪਲਾਈ ਸਕੀਮਾਂ ’ਤੇ ਇਕੋ ਵਰਕਰ 4-5 ਪੋਸਟਾਂ ਦਾ ਕੰਮ ਕਰ ਰਿਹਾ ਹੈ ਅਤੇ ਇਹ ਵਰਕਰ ਸਰਕਾਰ ਦੇ ਪੱਕੇ ਕੰਮ ਕਰਕੇ ਲੋਕਾਂ ਤੱਕ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾ ਰਹੇ ਹਨ, ਜਿਨ੍ਹਾਂ ਨੇ ਆਪਣੀ ਜਵਾਨੀ ਵੀ ਲਗਾ ਲਈ ਹੈ। ਪਰ ਹੁਣ ਆਮ ਆਦਮੀ ਪਾਰਟੀ (ਆਪ) ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ’ਤੇ ਉਕਤ ਵਰਕਰਾਂ ਨੂੰ ਰੈਗੂਲਰ ਕਰਨ ਸਮੇਤ ਆਪਣੀਆਂ ਮੰਗਾਂ/ਮਸਲਿਆਂ ਦਾ ਹੱਲ ਕਰਵਾਉਣ ਲਈ ਬਹੁਤ ਉਮੀਦਾਂ ਹਨ। ਇਸੇ ਮਕਸਦ ਲਈ ਜਥੇਬੰਦੀ ਦੇ ਆਗੂਆਂ ਦਾ ਡੈਪੁੁਟੇਸ਼ਨ ਮਿਤੀ 3 ਮਈ 2022 ਨੂੰ ਹੁਸ਼ਿਆਰਪੁਰ ਵਿਚ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ ਸੀ ਅਤੇ ਮੰਗ ਪੱਤਰ ’ਚ ਦਰਜ ਮੰਗਾਂ ਦਾ ਹੱਲ ਕਰਨ ਦੀ ਬੇਨਤੀ ਕੀਤੀ ਗਈ ਸੀ, ਜਿਸਤੇ ਭਾਵੇ ਕਿ ਜਸਸ ਵਿਭਾਗ ਦੇ ਪ੍ਰਮੁੱਖ ਸਕੱਤਰ, ਐਚ.ਓ.ਡੀ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ 4 ਮਈ 2022 ਨੂੰ ਕਰਵਾਈ ਗਈ ਸੀ, ਜਿਸਦੇ ਬਾਅਦ ਅਧਿਕਾਰੀਆਂ ਵਲੋਂ ਦੁਬਾਰਾ 18 ਮਈ 2022 ਨੂੰ ਵੀ ਮੀਟਿੰਗ ਜਥੇਬੰਦੀ ਦੇ ਆਗੂਆਂ ਦੁਆਰਾ ਕੀਤੀ ਗਈ, ਜਿਸ ਵਿਚ ਜਥੇਬੰਦੀ ਵਲੋਂ ਅਧਿਕਾਰੀਆਂ ਕੋਲ ਰੱਖੀਆਂ ਮੰਗਾਂ ਦਾ ਹੱਲ ਕਰਨ ਸਬੰਧੀ ਕੋਈ ਸਿੱਟਾ ਨਹੀਂ ਨਿਕਲ ਸੱਕਿਆ, ਉਥੇ ਹੀ ਇਸਦੇ ਨਾਲ ਹੀ ਸਰਕਾਰ ਦੇ ਪੱਕੇ ਕੰਮ ਕਰਕੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾ ਇਨ੍ਹਾਂ ਕਾਮਿਆਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਵਾਉਣ ਦੀ ਮੰਗ ਪੂਰੀ ਨਹੀਂ ਕੀਤੀ ਗਈ ਹੈ।

ਇਸਦੇ ਇਲਾਵਾ ਵਰਕਰਾਂ ਵਲੋਂ ਪੂਰਅਮਨ ਸੂਬਾ ਪੱਧਰੀ ਦਿੱਤੇ ਗਏ ਧਰਨੇ ਦੇ ਦੌਰਾਨ 10 ਮਈ ਨੂੰ ਸੰਗਰੂਰ ਦੇ ਸਿਵਲ ਤੇ ਪੁਲਸ ਪ੍ਰਸਾਸਨ ਵਲੋਂ 24 ਮਈ ਨੂੰ ਮੀਟਿੰਗ ਕਰਵਾਉਣ ਦਾ ਸਮਾਂ ਦਿੱਤਾ ਗਿਆ ਸੀ ਪਰ ਜਦੋਂ ਅਸੀਂ ਇਹ ਮੀਟਿੰਗ ਕਰਨ ਲਈ ਚੰਡੀਗੜ੍ਹ ਗਏ ਤਾਂ ਇਹ ਮੀਟਿੰਗ ਵੀ ਕੈਸਲ ਕਰ ਦਿੱਤੀ ਗਈ ਹੈ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਵੀ 4 ਜੂਨ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਇਹ ਮੀਟਿੰਗ ਵੀ ਕੈਸਲ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਮਨੁੱਖੀ ਜਿੰਦਗੀ ਲਈ ਪੀਣ ਵਾਲੇ ਪਾਣੀ ਦੀ ਜਰੂਰੀ ਸਹੂਲਤ ਲੋਕਾਂ ਤੱਕ ਪਹੁੰਚਾਉਣ ਲਈ ਵਰਕਰ ਦੇ ਰੂਪ ਵਿਚ ਜਸਸ ਵਿਭਾਗ ਦੇ ਅਧਿਕਾਰੀਆਂ ਵਲੋਂ ਪਹਿਲਾਂ ਆਉਟਸੋਰਸ ਰਾਹੀ ਭਰਤੀ ਕੀਤਾ ਗਿਆ ਸੀ ਪਰ ਉਸ ਸਮੇਂ ਦੀਆਂ ਸਰਕਾਰ ਦੇ ਅਧਿਕਾਰੀਆਂ ਨੇ ਸਾਨੂੰ ਧੱਕੇ ਨਾਲ ਇੰਨਲਿਸਟਮੈਂਟ ਪਾਲਸੀ ਅਧੀਨ ਕਰਕੇ ਠੇਕੇਦਾਰ ਬਣਾ ਦਿੱਤਾ ਗਿਆ। ਜਦੋਕਿ ਨਾਂਹ ਤਾ ਸਾਡੀ ਕੋਈ ਮੰਗ ਸੀ, ਨਾਂਹ ਹੀ ਕੋਈ ਸਾਡੀ ਇੱਛਾਂ ਸੀ ਅਤੇ ਨਾ ਹੀ ਇਹ ਕੰਮ ਸਾਡੇ ਹਿੱਤ ਵਿਚ ਸੀ, ਜਦੋਕਿ ਉਸ ਸਮੇਂ ਦੀ ਸਰਕਾਰ ਨੇ ਆਪਣੇ ਕਾਰਪੋਰੇਟੀ ਏਜੰਡੇ ਨੂੰ ਨੇਪਰੇ ਚਾੜਨ ਵਾਸਤੇ ਸਾਨੂੰ ਇੰਨਲਿਸਟਮੈਟ ਬਣਾ ਦਿੱਤਾ ਉਥੇ ਹੀ ਪੱਕੇ ਕੰਮਾਂ ਲਈ ਬਤੋਰ ਵਰਕਰ ਦੇ ਰੂਪ ’ਚ ਕੰਮ ਕਰਨ ਦੇ ਨਾਲ ਨਾਲ ਅਸੀਂ ਪੱਕੇ ਅਤੇ ਰੈਗੂਲਰ ਹੋਣ ਦੀ ਮੰਗ ਕਰਨ ਲੱਗੇ ਤਾਂ ਉਦੋ ਤੋਂ ਹੀ ਸਰਕਾਰ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਟ/ਆਉਟਸੋਰਸ ਕਾਮਿਆਂ ਦੀਆਂ ਬਲੱਡ ਰਿਲੈਸ਼ਨ ਦੇ ਨਾਂਅ ’ਤੇ ਛਾਂਟੀਆਂ ਕਰਨਾ, ਕੰਮ ਭਾਰ ਮੁਤਾਬਿਕ ਵਧੀਆ ਤਨਖਾਹਾਂ ਰੋਕਣਾ, ਸਰਕਾਰੀ ਵੈਬਸਾਈਟ ’ਤੇ ਕੰਟਰੈਕੂਚਅਲ ਅਧੀਨ ਇੰਨਲਿਸਟਡ ਵਰਕਰਾਂ ਦੇ ਡਾਟੇ ਦੇ ਚੱੜੇ ਰਿਕਾਰਡ ਦੀ ਐਟਰੀ ਨੂੰ ਡਲੀਟ ਕਰਨਾ, ਅਜਿਹੇ ਵਰਕਰ ਵਿਰੋਧੀ ਹਮਲੇ ਸਾਡੇ ’ਤੇ ਹਮਲੇ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਵਰਤਮਾਨ ਹਲਾਤ ਇਹ ਬਣੇ ਹੋਏ ਹਨ ਕਿ ਸਾਡੀਆਂ ਮੰਗਾਂ/ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਵੱਲੋਂ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਲਈ ਬੁਲਾਅ ਕੇ ਵੀ ਕੈਂਸਲ ਕਰਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਕਿ ਜਿੱਥੇ ਸਾਡੇ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ ਹੈ।

ਉਥੇ ਹੀ ਜਸਸ ਵਿਭਾਗ ’ਚ ਕੰਮ ਕਰਦੇ ਵਰਕਰਾਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ ਅਤੇ ਸਾਡੇ ਕੱਚੇ ਪਿੱਲੇ ਰੁਜਗਾਰ ਨੂੰ ਵੀ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਅਤੇ ਜਸਸ ਵਿਭਾਗ ਦੇ ਅਧਿਕਾਰੀਆਂ ਵਲੋਂ ਪੈਦਾ ਕੀਤੀ ਜਾ ਰਹੀ ਮਜਬੂਰੀ ਵੱਸ ਹੀ ਜਲ ਸਪਲਾਈ ਵਿਭਾਗ ਦੇ ਇੰਨਲਿਸਟਮੈਂਟ, ਆਉਟਸੋਰਸ ਵਰਕਰ 30 ਅਗਸਤ ਨੂੰ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਧਰਨਾ ਪਰਿਵਾਰਾਂ ਸਮੇਤ ਦੇਣਗੇ‌।
ਸੂਬਾਈ ਆਗੂਆਂ ਨੇ ਕਿਹਾ ਕਿ ਪਾਣੀ ਮਨੁੱਖ ਦੀ ਮੁੱਢਲੀ ਜਰੂਰਤ ਹੈ, ਪਰ ਤ੍ਰਾਂਸਦੀ ਇਹ ਹੈ ਕਿ ਲੋਕਾਂ ਦੀ ਇਸ ਮੁੱਢਲੀ ਸਹੂਲਤ ਦਾ ਪ੍ਰਬੰਧ ਖੁਦ ਆਪ ਕਰਨ ਦੀ ਬਜਾਏ ਪੰਜਾਬ ਸਰਕਾਰ ਅਧੀਨ ਚੱਲ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਨੂੰ ਖਤਮ ਕਰਨ ਲਈ ਨਿੱਜੀਕਰਨ/ਪੰਚਾਇਤੀਕਰਨ ਕਰਨ ਦੇ ਨਾਂਅ ’ਤੇ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਜਿਥੇ ਪੇਂਡੂ ਲੋਕ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ ਉਥੇ ਹੀ ਵਿਭਾਗ ਵਿਚ ਠੇਕਾ ਪ੍ਰਣਾਲੀ ਅਧੀਨ ਆਪਣੀ ਜਵਾਨੀ ਗੁਜਾਰ ਚੁੱਕੇ ਕਾਮੇ ਬੇਰੁਜਗਾਰ ਹੋ ਜਾਣਗੇ। ਜਿਸਦੇ ਕਾਰਨ ਹੀ ਕੋਈ ਸ਼ੋਕ ਨਹੀਂ ਬਲਕਿ ਮਜਬੂਰੀ ਵੱਸ ਹੀ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਵੱਲੋਂ ਜਸਸ ਵਿਭਾਗ ਵਿਚ ਏ ਕਲਾਸ ਦੀਆਂ ਕੱਢੀਆਂ ਪੋਸਟਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦੀਆਂ ਸਹੂਲਤ ਲੋਕਾਂ ਤੱਕ ਪਹੁੰਚਾਉਣ ਲਈ ਪਿਛਲੇ 10-15 ਸਾਲਾਂ ਦੇ ਲੰਬੇ ਅਰਸੇ ਤੋਂ ਇਨਲਿਸਟਮੈਟ/ਆਉਟਸੋਰਸ, ਠੇਕੇਦਾਰਾਂ ਰਾਹੀ ਕੰਮ ਕਰਦੇ ਫੀਲਡ ਕਾਮਿਆਂ ਦੀ ਜਰੂਰਤ ਵੀ ਹੈ ਕਿਉਕਿ ਫੀਲਡ ਸਟਾਫ ਹੀ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਦਾ ਮੋਹਰੀ ਰੋਲ ਨਿਭਾਉਦਾ ਹੈ।

ਆਗੂਆਂ ਨੇ ਪਿਛਲੀ ਸਰਕਾਰ ਦੇ ਸਮੇਂ ਜਸਸ ਵਿਭਾਗ ਦੁਆਰਾ ਗਰੁੱਪ ਆਫ ਮਿਨਿਸਟਰਜ ਪੰਜਾਬ ਸਰਕਾਰ ਨੂੰ ਭੇਜੇ ਪੱਤਰ ਨੰ.62984/2021/674 ਮਿਤੀ 17-08-2021 ਦੇ ਅਨੁਸਾਰ ਤੱਥਾਂ ਦੇ ਅਧਾਰ ’ਤੇ ਉਦਹਾਰਨ ਦਿੰਦਿਆਂ ਕਿਹਾ ਕਿ ਜੇਕਰ ਉਕਤ ਵਿਭਾਗ ਵਿਚ ਇੰਨਲਿਸਟਮੈਂਟ ਕੰਟਰੈਕਟਰਾਂ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਅਧੀਨ ਕੰਮ ਕਰਦੇ ਕਾਮਿਆਂ ਨੂੰ ਜੇਕਰ ਵਿਭਾਗ ਵਿਚ ਕੰਟਰੈਕਟ ਲਿਆ ਜਾਂਦਾ ਹੈ ਤਾਂ 14 ਕਰੋੜ 13 ਲੱਖ 96 ਹਜਾਰ 756 ਰੁਪਏ ਇਕ ਸਾਲ ਲਈ ਅਤੇ ਪੂਰੇ ਪੰਜ ਸਾਲ ਲਈ 70 ਕਰੋੜ 69 ਲੱਖ 83 ਹਜਾਰ 780 ਰੁਪਏ ਬੱਚਣਗੇ। ਜਦੋਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਇਹੋ ਫੁਰਮਾਨ ਹੈ ਕਿ ਸਰਕਾਰੀ ਪੈਸੇ ਨੂੰ ਬਚਾਉਣਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਤੋਂ ਸਾਡੀ ਪੂਰਜੋਰ ਮੰਗ ਹੈ ਕਿ ਕਰੋੜਾਂ ਰੁਪਏ ਬਚਾਓ ਅਤੇ ਜਲ ਸਪਲਾਈ ਵਿਭਾਗ ਦੇ ਉਪਰੋਕਤ ਕਾਮਿਆਂ ਨੂੰ ਕੰਟਰੈਕਟ ਅਧੀਨ ਲੈ ਕੇ ਰੈਗੂਲਰ ਕੀਤਾ ਜਾਵੇ। ਨਹੀਂ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ ,ਮਨਪ੍ਰੀਤ ਸਿੰਘ , ਪ੍ਰਦੂਮਣ ਸਿੰਘ, ਓਮਕਾਰ ਸਿੰਘ, ਜਗਰੂਪ ਸਿੰਘ,ਸੰਦੀਪ ਖਾਨ, ਸੁਰੇਸ਼ ਕੁਮਾਰ , ਗੁਰਵਿੰਦਰ ਬਾਠ, ਤਰਜਿੰਦਰ ਸਿੰਘ ਮਾਨ,ਸੁਰਿੰਦਰ ਕੁਮਾਰ, ਜਸਬੀਰ ਸਿੰਘ ਜਿੰਦੜੀ, ਬਲਜੀਤ ਸਿੰਘ ਭੱਟੀ ਆਦਿ ਹਾਜਰ ਸਨ।

Leave a Reply

Your email address will not be published. Required fields are marked *