August 7, 2025

25 ਮਾਰਚ(ਦ ਪੰਜਾਬ ਰਿਪੋਰਟ) :- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਦਾ ਇੱਕ ਬਿਆਨ ਸਿੱਖ ਕੌਮ ਦੇ ਮਾਣ ਅਤੇ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਤਸਵੀਰ ਨੂੰ ਲੈ ਕੇ ਆਇਆ ਹੈ। ਕੀ ਸੰਤਾਂ ਦੀਆਂ ਫੋਟੋਆਂ ਵਾਲੀਆਂ ਗਲੀਓ ਹਿਮਾਚਲ ਵਿੱਚ ਦਾਖ਼ਲ ਨਹੀਂ ਹੋਣ ਦੇਵਾਂਗੇ। ਇਸ ਦੇ ਸਬੰਧ ਵਿਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁੁਰਵਿੰਦਰ ਸਿੰਘ ਸਿੱਧੂ ਹਰਵਿੰਦਰ ਸਿੰਘ ਚਿਟਕਾਰਾ ਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ।ਸੰਤ ਜਰਨੈਲ ਸਿੰਘ ਖਾਲਸਾ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਹੋਏ ਹਨ, ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਆਨ ਬਾਨ ਤੇ ਸ਼ਾਨ ਵਾਸਤੇ ਆਪ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੇ ਆਪਾ ਕੁਰਬਾਨ ਕਰ ਦਿੱਤਾ, ਇਸ ਸਬੰਧ ਵਿਚ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਅਤਿ ਨਿੰਦਣਯੋਗ ਹੈ ਸੰਤ ਜਰਨੈਲ ਸਿੰਘ ਜੀ ਤੇ ਇੱਕ ਵੀ ਪਰਚਾ ਦਰਜ ਨਹੀਂ ਸੀ।

ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਗੁੁਰਬਾਣੀ ਦੇ ਪ੍ਰਚਾਰ ਪ੍ਰਸਾਰ ਤੇ ਲਗਾ ਦਿੱਤੀ।ਅਤੇ ਅੰਤ ਗੁਰੂ ਘਰ ਦੀ ਮਾਨ ਮਰਿਆਦਾ ਲਈ ਆਪਾ ਕੁਰਬਾਨ ਕਰ ਗਏ, ਸੰਤਾ ਬਾਰੇ ਇਹੋ ਜਿਹਾ ਬਿਆਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਨਾ ਹੀ ਸਿੱਖ ਕੌਮ ਇਹੋ ਜਿਹੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੀ ਹੈ ਅਤੇ ਪਹਿਲਾਂ ਦੀ ਤਰਾਂ ਆਪਣੀਆਂ ਗੱਡੀਆਂ ਆਦਿ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਲਾਉੁਣੀਆਂ ਜਾਰੀ ਰੱਖਾਗੇ,ਅਸੀਂ ਹਿਮਾਚਲ ਦੇ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦੇ ਹਾਂ ਕਿ ਆਪਣੇ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਤੋਂਬਿਨਾਂ ਸ਼ਰਤ ਮੁਆਫ਼ੀ ਨੂੰ ਮੰਗਣ।

ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲਕੀ ਗੁੂਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Leave a Reply

Your email address will not be published. Required fields are marked *