June 20, 2025

ਦ ਪੰਜਾਬ ਰਿਪੋਰਟ ਜਲੰਧਰ :- ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਸੁਸ਼ੀਲ ਰਿੰਕੂ ਨੇ ਇਕ ਨਵਾਂ ਇਤਿਹਾਸ ਲਿਖਿਆ ਹੈ ਆਮ ਆਦਮੀ ਪਾਰਟੀ ਨੇ ਇੱਕ ਆਮ ਵਿਅਕਤੀ ਨੂੰ ਸੀਟ ਦੇ ਕੇ ਪਰਿਵਾਰਕ ਰਾਜਨੀਤੀ ਦਾ ਖਾਤਮਾ ਕੀਤਾ ਹੈ।

ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ 58681 ਵੋਟਾਂ ਤੇ ਜਿੱਤੀ ਹੈ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਸ ਸੀਟ ਨੂੰ ਜਿੱਤਣ ਲਈ ਸਾਰੇ ਵੱਡੇ ਮੰਤਰੀ ਅਤੇ ਵਲੰਟਰੀਆਂ ਦਾ ਯੋਗਦਾਨ ਹੈ ਜਿਨ੍ਹਾਂ ਨੇ ਦਿਨ-ਰਾਤ ਇਕ ਕਰਕੇ ਇਹ ਸੀਟ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਝੋਲੀ ਵਿਚ ਪਾਈ ਹੈ।

ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਲੋਕਾਂ ਨੇ ਫਤਵਾ ਦਿੱਤਾ ਹੈ ਅਤੇ ਪਾਰਟੀ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ।

 

https://youtube.com/shorts/tKqjsKE-aWY?feature=share

Leave a Reply

Your email address will not be published. Required fields are marked *