
ਫਿਰੋਜ਼ਪੁਰ(ਦ ਪੰਜਾਬ ਰਿਪੋਰਟ :- ਕ੍ਰਿਸ਼ਨ ਜੈਨ) :- ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਰਾਜੀਵ ਛਾਬੜਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਸ. ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਕੁਆਰਡੀਨੇਟਰ ਮਹਿੰਦਰ ਸਿੰਘ ਸ਼ੈਲੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਜ ਹਨੂੰਮਾਨ ਮੰਦਰ, ਫ਼ਿਰੋਜ਼ਪੁਰ ਸ਼ਹਿਰ ਵਿਖੇ ਕਨੋਪੀ (ਪ੍ਰਚਾਰ ਸਟਾਲ) ਲਗਾਈ ਗਈ। ਇਸ ਪ੍ਰਦਰਸ਼ਨੀ ਰਾਹੀਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੁਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
ਇਸ ਪ੍ਰਦਰਸ਼ਨੀ ਦਾ ਪ੍ਰਬੰਧ ਬਲਾਕ ਫ਼ਿਰੋਜ਼ਪੁਰ 3 ਦੇ ਅਧਿਆਪਕਾਂ ਵੱਲੋਂ ਕੀਤਾ ਗਿਆ ਜਿਸ ਦੀ ਅਗਵਾਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਿਰੋਜ਼ਪੁਰ-3 ਸ. ਰਣਜੀਤ ਸਿੰਘ ਨੇ ਕੀਤੀ। ਉਹਨਾਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਨੂੰ ਲਾਉਣ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੁਲਾਂ ਦੀ ਬਦਲ ਰਹੀ ਨੁਹਾਰ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਸਕਣ।
ਇਸ ਮੌਕੇ ਵਿਭਾਗ ਵੱਲੋਂ ਲਾਈ ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਉਚੇਚੇ ਤੌਰ ‘ਤੇ ਸ੍ਰੀ ਰਾਜਨ ਨਰੂਲਾ ਬੀਪੀਈਓ ਫ਼ਿਰੋਜ਼ਪੁਰ 2 ਪਹੁੰਚੇ ਅਤੇ ਪ੍ਰਦਰਸ਼ਨੀ ‘ਤੇ ਆ ਰਹੇ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਮੌਕੇ ‘ਤੇ ਲੋਕਾਂ ਨੂੰ ਇਸ਼ਤਿਹਾਰ ਵੀ ਵੰਡੇ ਗਏ। ਇਸ ਪ੍ਰਦਰਸ਼ਨੀ ਦੌਰਾਨ ਬਲਾਕ ਮੀਡੀਆ ਕੋਆਰਡੀਨੇਟਰ ਗੁਰਬਚਨ ਲਾਲ, ਬੀ.ਐੱਮ.ਟੀ ਰਾਮ ਕੁਮਾਰ, ਸੀ.ਐਚ.ਟੀ ਅਨਿਲ ਧਵਨ, ਸੰਜੀਵ ਸਚਦੇਵਾ, ਮਨੋਜ ਕੁਮਾਰ, ਨਵੀਨ ਕੁਮਾਰ, ਸੰਜੀਵ ਮਹਿਤਾ, ਸੰਜੀਵ ਵਧਾਵਨ, ਵਿਸ਼ਾਲ ਸ਼ਰਮਾ, ਪੰਕਜ ਯਾਦਵ, ਸੁਨੀਲ ਕੁਮਾਰ, ਕਪਿਲ ਕੁਮਾਰ, ਰਾਜੀਵ ਧਵਨ,ਮੈਡਮ ਏਕਤਾ ਰਾਣੀ, ਸ਼ਵੇਤਾ ਰਾਣੀ, ਸਿੰਮੀ ਗਰੋਵਰ, ਪੂਨਮ ਰਾਣੀ, ਕੁਲਦੀਪ ਕੌਰ, ਹਰਜਿੰਦਰ ਕੌਰ, ਰੀਤੂ, ਸਵਰਨ ਕੌਰ, ਕਮਲਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।