
ਦ ਪੰਜਾਬ ਰਿਪੋਰਟ ਜਲੰਧਰ :- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੁਸਲਮਾਨ ਸਲੇਮਪੁਰ ਵਿੱਚ ਇਲਾਕਾ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ, ਇਸ ਨਗਰ ਕੀਰਤਨ ਵਿੱਚ ਬੈਂਡ ਵਾਜੇ ਗਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ, ਇਲਾਕਾ ਨਿਵਾਸੀਆਂ ਵੱਲੋਂ ਕਈ ਜਗ੍ਹਾ ਤੇ ਲੰਗਰ ਲਗਾਏ ਗਏ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਲੇਮਪੁਰ ਦੇ ਪ੍ਰਧਾਨ ਗੱਜਣ ਸਿੰਘ ਸੰਧੂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ, ਇਸ ਮੌਕੇ ਸਿੱਖ ਤਾਲਮੇਲ ਕਮੇਟੀ ਤੋਂ ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਮੀਤ ਪ੍ਰਧਾਨ ਗੁਰਦੁਆਰਾ ਸਲੇਮਪੁਰ, ਸੈਕਟਰੀ ਸਤਪਾਲ ਸਿੰਘ, ਦਿਲਬਾਗ ਸਿੰਘ ਸੈਣੀ ਜਸਵੀਰ ਸਿੰਘ ਸੈਣੀ, ਅਰਵਿੰਦਰ ਸਿੰਘ, ਗੁਰਭੇਜ ਸਿੰਘ ਚੀਮਾ, ਰਵਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਬਹੁਤ ਸਾਰੇ ਇਲਾਕਾ ਨਿਵਾਸੀ ਮੌਜੂਦ ਸਨ।